ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਰੁਪਏ ਦੀ ਪ੍ਰਾਪਰਟੀ ਕੀਤੀ ਸੀਲ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਹੈ ਅਤੇ ਨੋਟਿਸ ਲਾਇਆ ਹੈ। ਇਸ ਮੌਕੇ ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ. ਗਿੱਦੜਬਾਹਾ ਨੇ ਦੱਸਿਆ ਕਿ ਪਿੰਡ ਗੂੜ੍ਹੀ ਸੰਘਰ ਦੇ ਤਰਸੇਮ ਸਿੰਘ ਪੰਮਾ ਵਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ, ਜਿਸ ਦੀ ਕੀਮਤ 22 ਲੱਖ 72 ਹਜ਼ਾਰ ਰੁਪਏ ਹੈ। ਇਸ ਨੂੰ ਫਰੀਜ਼ ਕਰਕੇ ਨੋਟਿਸ ਲਗਾ ਦਿੱਤਾ ਹੈ।