JALANDHAR WEATHER

ਟਰਾਲੀ ਬਿਜਲੀ ਦੀਆਂ ਤਾਰਾਂ ਨਾਲ ਲੱਗਣ ਕਾਰਨ ਨੌਜਵਾਨ ਦੀ ਮੌਤ

ਬਰਨਾਲਾ/ਰੂੜੇਕੇ ਕਲਾਂ, 15 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਭੂੰਗ ਵਾਲੀ ਟਰਾਲੀ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਕਰਕੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਭਾਕਿਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ, ਜ਼ਿਲ੍ਹਾ ਆਗੂ ਗੁਰਚਰਨ ਸਿੰਘ ਧੂਰਕੋਟ ਨੇ ਦੱਸਿਆ ਕਿ ਨੌਜਵਾਨ ਹਰਪ੍ਰੀਤ ਸਿੰਘ ਕਾਲਾ ਪੁੱਤਰ ਪਿਆਰਾ ਸਿੰਘ ਗੋਨਾ ਪੱਤੀ ਵਾਸੀ ਪੱਖੋ ਕਲਾਂ ਭੂੰਗ ਵਾਲੀ ਟਰਾਲੀ ਚਲਾ ਰਿਹਾ ਸੀ, ਜਿਸਦੀ ਟਰਾਲੀ ਬਿਜਲੀ ਦੀ ਲਾਈਨ ਨਾਲ ਲੱਗ ਗਈ। ਭੂੰਗ ਵਾਲੀ ਟਰਾਲੀ ’ਚ ਕਰੰਟ ਆਉਣ ਕਰਕੇ ਨੌਜਵਾਨ ਦੀ ਮੌਤ ਹੋ ਗਈ। ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ