JALANDHAR WEATHER

ਨਸ਼ੇ ਦਾ ਧੰਦਾ ਕਰਨ ਵਾਲੇ ਜਾਂ ਤਾਂ ਇਹ ਕੰਮ ਛੱਡ ਦੇਣ ਜਾਂ ਪੰਜਾਬ - ਮੰਤਰੀ ਅਮਨ ਅਰੋੜਾ

ਚੰਡੀਗੜ੍ਹ, 15 ਮਾਰਚ-ਮੀਡੀਆ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਯੁੱਧ ਪੱਧਰ ਉਤੇ ਕਰਾਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਵੱਡੇ ਪੱਧਰ ਉਤੇ ਐਨ.ਡੀ.ਪੀ.ਐਸ. ਐਕਟ ਦੇ ਪਰਚੇ ਦਰਜ ਕੀਤੇ ਗਏ ਹਨ। ਲੱਖਾਂ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਬੰਦੇ 2 ਨੰਬਰ ਦਾ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ ਨਹੀਂ ਤਾਂ ਸਾਨੂੰ ਇਹ ਛੁਡਵਾਉਣਾ ਵੀ ਆਉਂਦਾ ਹੈ। ਮੰਤਰੀ ਅਮਨ ਅਰੋੜਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਧੰਦਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ