ਪੰਜਾਬ 'ਚ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਮੰਤਰੀ ਅਮਨ ਅਰੋੜਾ

ਚੰਡੀਗੜ੍ਹ, 15 ਮਾਰਚ (ਅਜਾਇਬ ਔਜਲਾ)-ਪੰਜਾਬ ਵਿਚ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਨਸ਼ਿਆਂ ਦੇ ਤਸਕਰਾਂ ਨੂੰ ਕਿਸੇ ਹਾਲਤ ਵਿਚ ਵੀ ਬਖਸ਼ਿਆ ਨਹੀਂ ਜਾਵੇਗਾ ਜਿਨ੍ਹਾਂ ਨੇ ਸਾਡੀ ਨੌਜਵਾਨੀ ਦਾ ਘਾਣ ਕੀਤਾ। ਇਹ ਗੱਲ ਅੱਜ ਚੰਡੀਗੜ੍ਹ ਵਿਖੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਸਾਂਝੀ ਕੀਤੀ ਗਈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਹੁਣ ਤੱਕ 1488 ਨਸ਼ਾ ਤਸਕਰਾਂ ਤੇ ਇਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 2049 ਵਿਅਕਤੀਆਂ ਨੂੰ ਅਲੱਗ ਤੌਰ ਉਤੇ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। ਮੰਤਰੀ ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ 28 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਤੋੜ ਦਿੱਤਾ ਗਿਆ ਹੈ।