JALANDHAR WEATHER

ਪੁਲਿਸ ਨਾਲ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਦੋ ਲੁਟੇਰੇ ਕਾਬੂ

 ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਦੁਗਰੀ ਇਲਾਕੇ ਵਿਚ ਦੇਰ ਰਾਤ ਡੇਢ ਵਜੇ ਦੇ ਕਰੀਬ ਪੁਲਿਸ ਨਾਲ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਕਥਿਤ ਦੋਸ਼ੀਆਂ ਵਿਚ ਗਗਨਦੀਪ ਸਿੰਘ ਉਰਫ ਗੱਗੂ ਅਤੇ ਮਨਦੀਪ ਕੁਮਾਰ ਸ਼ਾਮਿਲ ਹਨ। ਇਹ ਦੋਵੇਂ ਪੁਲਿਸ ਨੂੰ ਕਈ ਵਾਰਦਾਤਾਂ ਵਿਚ ਲੋੜੀਂਦੇ ਸਨ ਪੁਲਿਸ ਨੇ ਜਦੋਂ ਇਨ੍ਹਾਂ ਨੂੰ ਨਾਕਾਬੰਦੀ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ 'ਚ ਪੁਲਿਸ ਵਲੋਂ ਵੀ ਗੋਲੀ ਚਲਾਈ ਗਈ ਅਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਗੋਲੀ ਲੱਗਣ ਕਾਰਨ ਇਹ ਦੋਵੇਂ ਜ਼ਖਮੀ ਹੋ ਗਏ ਹਨਤੇ ਇਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ