JALANDHAR WEATHER

ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ

 ਮੁੱਦਕੀ (ਫ਼ਿਰੋਜ਼ਪੁਰ), 16 ਮਾਰਚ (ਭਾਰਤ ਭੂਸ਼ਨ ਅਗਰਵਾਲ) - ਕੋਟ ਕਰੋੜ ਕਲਾਂ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਕੋਲ ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੰਗਤ ਰਾਮ ਪੁੱਤਰ ਹਰੀ ਰਾਮ ਅਤੇ ਉਸ ਦੀ ਪਤਨੀ ਬਲਵੀਰ ਕੌਰ ਵਾਸੀਆਨ ਵਾਰਡ ਨੰਬਰ 4 ਮੁੱਦਕੀ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਮੁੱਦਕੀ ਤੋੋਂ ਤਲਵੰਡੀ ਭਾਈ ਜਾ ਰਹੇ ਸੀ ਕਿ ਰਸਤੇ ’ਚ ਟੋਲ ਪਲਾਜ਼ਾ ਨਜ਼ਦੀਕ 200 ਮੀਟਰ ਦੀ ਦੂਰੀ ’ਤੇ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ।ਮ੍ਰਿਤਕ ਪਤੀ-ਪਤਨੀ ਕੋਟ ਕਰੋੜ ਕਲਾਂ ਵਿਖੇ ਫ਼ੈਕਟਰੀ ’ਚ ਕੰਮ ਕਰਦੇ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ