JALANDHAR WEATHER

ਮੋਟਰਸਾਈਕਲ ਟਿੱਪਰ ਦੀ ਟੱਕਰ ਚ ਇਕ ਵਿਦਿਆਰਥੀ ਦੀ ਮੌਤ- ਇਕ ਜ਼ਖ਼ਮੀਂ

 ਹਰਸਾ ਛੀਨਾ (ਅੰਮ੍ਰਿਤਸਰ), 16 ਮਾਰਚ (ਕੜਿਆਲ) - ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੀ ਪੁਲਿਸ ਚੌਕੀ ਕੁਕੜਾਂਵਾਲਾ ਦੇ ਖੇਤਰ ਅੱਡਾ ਦਾਲਮ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਿਲਆ ਹੈ। ਇਸ ਸੰਬੰਧੀ ਅਜੀਤ ਨਾਲ ਗੱਲਬਾਤ ਕਰਦਿਆਂ ਏ.ਐਸ.ਆਈ. ਦਿਲਬਾਗ ਸਿੰਘ ਇੰਚਾਰਜ ਪੁਲਿਸ ਚੌਕੀ ਕੁਕੜਾਂਵਾਲਾ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਪ੍ਰੀਤ ਕੌਰ ਪਤਨੀ ਸੰਦੀਪ ਸਿੰਘ ਸੰਨੀ ਵਾਸੀ ਉੱਚਾ ਕਿਲ੍ਹਾ ਹਰਸਾ ਛੀਨਾ ਨੇ ਦੱਸਿਆ ਕਿ ਉਸ ਦਾ ਬੇਟਾ ਅਦਿਿਤਆ ਸਿੰਘ ਆਪਣੇ ਦੋਸਤ ਰੋਹਿਤ ਨਾਲ ਪੁੱਤਰ ਕਰਮ ਸਿੰਘ ਵਾਸੀ ਰਾਣੇਵਾਲੀ ਨਾਲ ਆਪਣੇ ਨਾਨਕੇ ਪਿੰਡ ਲੱਲਾ ਅਫਗਾਨਾ ਤੋਂ ਵਾਪਿਸ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਿੱਪਰ ਦੀ ਚਪੇਟ ਵਿਚ ਆ ਗਏ, ਜਿਸ ਕਾਰਨ ਅਦਿਿਤਆ ਸਿੰਘ (16) ਦੀ ਮੌਤ ਹੋ ਗਈ, ਜਦਕਿ ਉਸਦਾ ਦੋਸਤ ਗੰਭੀਰ ਜ਼ਖ਼ਮੀਂ ਹੋਣ ਕਾਰਨ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਹੈ। ਇਸ ਸੰਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਰਵਾਈ ਕਰਦਿਆਂ ਟਿੱਪਰ ਨੂੰ ਆਪਣੇ ਕਬਜ਼ੇ ਵਿਚ ਲਿਆ ਗਿਆ ਹੈ ਜਦਕਿ ਡਰਾਇਵਰ ਦੀ ਪਛਾਣ ਸਾਹਿਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੁਹਾਰ ਵਜੋਂ ਹੋਈ ਹੈ, ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ