JALANDHAR WEATHER

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਲੋਂ ਲੁਧਿਆਣਾ ਵਿਖੇ ਪ੍ਰੈਸ ਕਾਨਫ਼ਰੰਸ, ਸੂਬਾ ਸਰਕਾਰ 'ਤੇ ਲਗਾਏ ਗੰਭੀਰ ਦੋਸ਼

 ਲੁਧਿਆਣਾ, 16 ਮਾਰਚ (ਰੂਪੇਸ਼ ਕੁਮਾਰ) - ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਸੂਬਾ ਸਰਕਾਰ ਉੱਪਰ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੁਧਿਆਣਾ ਦੀ ਟੈਕਸਟਾਈਲ ਇੰਡਸਟਰੀ ਲਈ ਕੁਝ ਵੀ ਨਹੀਂ ਕੀਤਾ ਹੈ। ਜੇਕਰ ਕੇਂਦਰ ਸਰਕਾਰ ਉਨ੍ਹਾਂ ਦੇ ਲਈ ਕੋਈ ਸਕੀਮ ਲੈ ਕੇ ਵੀ ਆਈ ਤਾਂ ਸੂਬਾ ਸਰਕਾਰ ਨੇ ਉਸ ਵਿਚ ਦਿਲਚਸਪੀ ਨਹੀਂ ਲਈ, ਜਿਸ ਕਾਰਨ ਟੈਕਸਟਾਈਲ ਉਦਯੋਗ ਨੂੰ ਇਸ ਦਾ ਫਾਇਦਾ ਨਹੀਂ ਹੋਇਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਹੋ ਰਹੇ ਧਰਮ ਪਰਿਵਰਤਨ ਦੇ ਮੁੱਦੇ ਨੂੰ ਵੀ ਚੁੱਕਿਆ ਅਤੇ ਇਸ 'ਤੇ ਆਪਣੀ ਚਿੰਤਾ ਜ਼ਾਹਿਰ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ