ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ-2 ਗੰਭੀਰ ਜ਼ਖ਼ਮੀ

ਮਾਹਿਲਪੁਰ (ਹੁਸ਼ਿਆਰਪੁਰ), 16 ਮਾਰਚ (ਰਜਿੰਦਰ ਸਿੰਘ) - ਬੀਤੀ ਦੇਰ ਰਾਤ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਥਾਣਾ ਮਾਹਿਲਪੁਰ ਦੇ ਨਜ਼ਦੀਕ ਦੋ ਮੋਟਰਸਾਇਕਲਾਂ ਦੀ ਆਪਣੋ ਸਾਹਮਣੇ ਟੱਕਰ ਹੋਣ ਨਾਲ ਇਕ ਮੋਟਰਸਾਇਕਲ ਚਾਲਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਜਦ ਕਿ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਮਾਹਿਲਪੁਰ ਵਿਖੇ ਦਾਖ਼ਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ । ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।