ਪਿੰਡ ਅੰਦੋਈ ਦੇ ਸਰਪੰਚ ਅਤੇ ਪੰਚ ਸੈਂਕੜੇ ਪਿੰਡ ਵਾਸੀਆਂ ਸਮੇਤ 'ਆਪ' ਛੱਡ ਕਾਂਗਰਸ 'ਚ ਸ਼ਾਮਿਲ

ਪਠਾਨਕੋਟ, 16 ਮਾਰਚ (ਸੰਧੂ) - ਪਠਾਨਕੋਟ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਅੰਦੋਈ ਦੇ ਸਰਪੰਚ ਅਤੇ ਪੰਚ ਸੈਂਕੜੇ ਪਿੰਡ ਵਾਸੀਆਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਦੇ ਸੂਬਾ ਖਜ਼ਾਨਚੀ ਅਤੇ ਪਠਾਨਕੋਟ ਹਲਕੇ ਦੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ। ਇਸ ਦੌਰਾਨ ਸਰਪੰਚ ਸਤਪਾਲ ਕਾਟਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਉਮੀਦ ਅਤੇ ਪੰਜਾਬ ਸੰਬੰਧੀ ਆਮ ਆਦਮੀ ਪਾਰਟੀ ਦੀਆਂ ਗੱਲਾਂ ਸੁਣ ਕੇ ਉਹ ਆਮ ਆਦਮੀ ਪਾਰਟੀ ਵਿਚ ਗਏ ਸਨ, ਉਨ੍ਹਾਂ ਵਿਚੋਂ ਕੁਝ ਵੀ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ ਸੀ ਤਾਂ ਉਨ੍ਹਾਂ ਨੂੰ ਵੀ ਉਮੀਦ ਸੀ ,ਪਰ ਇੱਥੇ ਅਜਿਹਾ ਕੁਝ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਕਾਸ ਦੀ ਪਾਰਟੀ ਹੈ। ਸਾਬਕਾ ਵਿਧਾਇਕ ਅਮਿਤ ਵਿਜ ਦੇ ਕਾਰਜਕਾਲ ਦੌਰਾਨ ਪਠਾਨਕੋਟ ਹਲਕੇ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।