ਪਾਕਿਸਤਾਨੀ ਫ਼ੌਜ ਦੇ ਕਾਫ਼ਲੇ ਉੱਪਰ ਹਮਲਾ

ਕਵੇਟਾ (ਪਾਕਿਸਤਾਨ), 16 ਮਾਰਚ - ਕਵੇਟਾ ਤੋਂ ਤਫ਼ਤਾਨ ਜਾ ਰਹੇ ਪਾਕਿਸਤਾਨੀ ਫ਼ੌਜ ਦੇ ਕਾਫ਼ਲੇ 'ਤੇ ਹੋਏ ਹਮਲੇ ਵਿਚ ਘੱਟੋ-ਘੱਟ ਪਾਕਿਸਤਾਨੀ ਫ਼ੌਜ ਦੇ 7 ਜਵਾਨ ਮਾਰੇ ਗਏ ਅਤੇ 21 ਜ਼ਖ਼ਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਸੱਤ ਮੌਤਾਂ ਦੀ ਪੁਸ਼ਟੀ ਕੀਤੀ ਹੈ। ਬਲੋਚ ਲਿਬਰੇਸ਼ਨ ਆਰਮੀ (ਬੀ.ਐਲ.ਏ.) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ ਵਿਚ 90 ਫੌਜੀ ਜਵਾਨ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ।