ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ 'ਚ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

ਫ਼ਿਰੋਜ਼ਪੁਰ, 16 ਮਾਰਚ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਨੇ ਅੱਜ ਸਰਹੱਦੀ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿਖੇ ਨਸ਼ਾ ਤਸਕਰ ਗੁਰਚਰਨ ਸਿੰਘ ਉਰਫ਼ ਚੰਨੀ ਵਲੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿਚ ਬਣਾਏ ਘਰ ਨੂੰ ਢਾਹ ਦਿੱਤਾ। ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਹੋਈ ਇਸ ਕਾਰਵਾਈ ਮੌਕੇ ਪੁਲਿਸ 'ਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।