JALANDHAR WEATHER

ਤੇਜਿੰਦਰ ਸਿੰਘ ਦੀ ਮੌਤ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਲਈ ਮੌੜ ਥਾਣਾ ਅੱਗੇ ਧਰਨਾ

 ਮੌੜ ਮੰਡੀ (ਬਠਿੰਡਾ), 16 ਮਾਰਚ (ਗੁਰਜੀਤ ਸਿੰਘ ਕਮਾਲੂ) - ਆਪਣੀ ਪਤਨੀ ਤੋਂ ਤੰਗ ਆ ਕੇ ਇੰਗਲੈਂਡ ਵਿਚ 52 ਦਿਨ ਪਹਿਲਾਂ ਖੁਦਕੁਸ਼ੀ ਕਰ ਗਏ ਪਿੰਡ ਸੰਦੋਹਾ ਦੇ ਨੌਜਵਾਨ ਤੇਜਿੰਦਰ ਸਿੰਘ ਦੀ ਮੌਤ ਦੇ ਜਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਪਰਿਵਾਰਿਕ ਮੈਂਬਰਾਂ ਪਿੰਡ ਵਾਸੀਆਂ ਅਤੇ ਵੱਖ ਵੱਖ ਕਿਸਾਨ ਯੂਨੀਅਨਾਂ ਨੇ ਥਾਣਾ ਮੌੜ ਅੱਗੇ ਧਰਨਾ ਲਗਾਇਆ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਹੈ ਕਿ ਜਦ ਤੱਕ ਇਸ ਮਾਮਲੇ ਵਿਚ ਨਾਮਜਦ ਲੋਕਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ