JALANDHAR WEATHER

ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਭੇਦਭਰੀ ਹਾਲਤ ਵਿਚ ਮੌਤ

 ਕਪੂਰਥਲਾ, 16 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ । ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰ ਦੇ ਸਮੇਂ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਇਕ ਹਵਾਲਾਤੀ ਸਰਬਜੀਤ ਸਿੰਘ ਸਾਬਾ ਪੁੱਤਰ ਦਲਬੀਰ ਸਿੰਘ ਵਾਸੀ ਜੰਡਿਆਲਾ ਗੁਰੂ ਜੋ ਕਿ ਐਨ.ਡੀ.ਪੀ.ਐਸ. ਦੇ ਕੇਸ ਵਿਚ ਲਗਭਗ ਇਕ ਸਾਲ ਤੋਂ ਕੇਂਦਰੀ ਜੇਲ੍ਹ ਵਿਚ ਬੰਦ ਸੀ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ । ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮਿ੍ਤਕ ਐਲਾਨ ਦਿੱਤਾ | ਜਿਸ ਉਪਰੰਤ ਹਵਾਲਾਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ । ਦੂਸਰੇ ਪਾਸੇ ਮ੍ਰਿਤਕ ਹਵਾਲਾਤੀ ਦੀ ਪਤਨੀ ਪੂਜਾ, ਮਾਤਾ ਬੇਅੰਤ ਕੌਰ ਤੇ ਪਰਿਵਾਰਕ ਮੈਂਬਰਾਂ ਨੇ ਕਥਿਤ ਦੋਸ਼ ਲਗਾਇਆ ਕਿ ਸਰਬਜੀਤ ਸਿੰਘ ਸਾਬਾ ਨੂੰ ਕਥਿਤ ਤੌਰ 'ਤੇ ਪੁਲਿਸ ਮੁਲਾਜ਼ਮਾਂ ਨੇ ਝੂਠਾ ਕੇਸ ਪਾ ਕੇ ਉਸ ਨੂੰ ਮਾਰਿਆ ਹੈ । ਉਨ੍ਹਾਂ ਦੱਸਿਆ ਕਿ ਪਹਿਲਾਂ ਉਸ ਦਾ ਹੱਥ ਵੀ ਤੋੜਿਆ ਗਿਆ ਸੀ । ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦੇ ਪਤੀ ਨਾਲ ਉਸ ਦੀ ਰਾਤ ਨੂੰ ਹੀ ਮੋਬਾਈਲ 'ਤੇ ਗੱਲ ਹੋਈ ਜਿਸ ਨੂੰ ਜੇਲ੍ਹ ਵਿਚ ਕਥਿਤ ਤੌਰ 'ਤੇ ਧਮਕੀਆਂ ਵੀ ਦਿਵਾਉਂਦੇ ਸਨ ਮ੍ਰਿਤਕ ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ । ਥਾਣਾ ਕੋਤਵਾਲੀ ਦੇ ਐਸ.ਐਚ.ਓ. ਕਿਰਪਾਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਇਸ ਮਾਮਲੇ ਸਦੀ ਕੋਈ ਸੂਚਨਾ ਨਹੀਂ ਮਿਲੀ , ਬਾਕੀ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਨੂੰਨ ਕਾਰਵਾਈ ਕੀਤੀ ਜਾਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ