ਜਗਦੀਪ ਧਨਖੜ ਨੇ ਰਾਜ ਸਭਾ ਦੇ ਚੇਅਰਮੈਨ ਵਜੋਂ ਮੁੜ ਸੰਭਾਲੀ ਆਪਣੀ ਜ਼ਿੰਮੇਵਾਰੀ

ਨਵੀਂ ਦਿੱਲੀ, 17 ਮਾਰਚ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਰਾਜ ਸਭਾ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਮੁੜ ਸੰਭਾਲ ਲਈਆਂ। 9 ਮਾਰਚ ਨੂੰ ਬੇਚੈਨੀ ਅਤੇ ਛਾਤੀ ਵਿਚ ਦਰਦ ਦੀਆਂ ਸ਼ਿਕਾਇਤਾਂ ਤੋਂ ਬਾਅਦ ਹਸਪਤਾਲ ਵਿਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਨੂੰ 12 ਮਾਰਚ ਨੂੰ ਏਮਜ਼ ਦਿੱਲੀ ਤੋਂ ਛੁੱਟੀ ਦੇ ਦਿੱਤੀ ਗਈ ਸੀ।