ਐਸ.ਜੀ.ਪੀ.ਸੀ. ਦੀ ਅੰਤਰਿੰਗ ਕਮੇਟੀ ਵਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ

ਚੰਡੀਗੜ੍ਹ, 17 ਮਾਰਚ- ਅੱਜ ਇਥੇ ਹੋਈ ਐਸ.ਜੀ.ਪੀ.ਸੀ. ਦੀ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਕਮੇਟੀ ਵਿਚ ਇਸ ਸੰਬੰਧੀ ਇਕ ਮਤਾ ਪਾਇਆ ਗਿਆ। ਇਸ ਦੇ ਨਾਲ ਹੀ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਕਮੇਟੀ ਮੈਂਬਰ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਤੇ ਉਨ੍ਹਾਂ ਦੇ ਘਰ ਦੇ ਜਾ ਕੇ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਨਗੇ।