ਮੈਂ ਭਾਰਤ ਵਿਚ ਪ੍ਰਧਾਨ ਮੰਤਰੀ ਲਕਸਨ ਦਾ ਕਰਦਾ ਹਾਂ ਸਵਾਗਤ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 17 ਮਾਰਚ- ਪ੍ਰਧਾਨ ਮੰਤਰੀ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਦੋਵਾਂ ਦੇਸ਼ਾਂ ਵਿਚਕਾਰ ਕਈ ਸਮਝੌਤੇ ਕੀਤੇ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਸਾਂਝੇ ਪ੍ਰੈਸ ਬਿਆਨ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਭਾਰਤ ਵਿਚ ਪ੍ਰਧਾਨ ਮੰਤਰੀ ਲਕਸਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਸਵਾਗਤ ਕਰਦਾ ਹਾਂ... ਪ੍ਰਧਾਨ ਮੰਤਰੀ ਲਕਸਨ ਭਾਰਤ ਨਾਲ ਜੁੜੇ ਹੋਏ ਹਨ। ਅਸੀਂ ਦੇਖਿਆ ਕਿ ਉਨ੍ਹਾਂ ਨੇ ਹਾਲ ਹੀ ਵਿਚ ਹੋਲੀ ਕਿਵੇਂ ਮਨਾਈ... ਸਾਨੂੰ ਖੁਸ਼ੀ ਹੈ ਕਿ ਉਨ੍ਹਾਂ ਵਰਗਾ ਨੌਜਵਾਨ ਨੇਤਾ ਰਾਇਸੀਨਾ ਡਾਇਲਾਗ 2025 ਵਿਚ ਸਾਡਾ ਮੁੱਖ ਮਹਿਮਾਨ ਹੈ। ਇਸ ਦੌਰਾਨ, ਉਨ੍ਹਾਂ ਕਈ ਮਹੱਤਵਪੂਰਨ ਸਮਝੌਤਿਆਂ ’ਤੇ ਦਸਤਖਤ ਕੀਤੇ। ਸਮਝੌਤੇ ਤੋਂ ਬਾਅਦ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਕਿ ਦੋਵਾਂ ਦੇਸ਼ਾਂ ਨੇ ਰੱਖਿਆ ਭਾਈਵਾਲੀ ਨੂੰ ਮਜ਼ਬੂਤ ਅਤੇ ਸੰਸਥਾਗਤ ਬਣਾਉਣ ਦਾ ਫੈਸਲਾ ਕੀਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਰੱਖਿਆ ਉਦਯੋਗਾਂ ਵਿਚ ਆਪਸੀ ਸਹਿਯੋਗ ਲਈ ਇਕ ਖਾਕਾ ਤਿਆਰ ਕੀਤਾ ਜਾਵੇਗਾ।