ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ - ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 17 ਮਾਰਚ-ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਛੇੜੀ ਹੋਈ ਹੈ। ਦੇਸ਼ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਪੰਜਾਬ ਦੇ ਲੋਕ ਅਜਿਹਾ ਬਿਲਕੁਲ ਵੀ ਨਹੀਂ ਹੋਣ ਦੇਣਗੇ। ਇਹ ਸ਼ਬਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਹੇ।