ਭਾਰਤ ਨੇ ਚੁੱਕਿਆ ਸਿੱਖ ਫਾਰ ਜਸਟਿਸ ਦੁਆਰਾ ਕੀਤੀਆਂ ਜਾ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦਾ ਮੁੱਦਾ
ਨਵੀਂ ਦਿੱਲੀ, 17 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਡੀ.ਐਨ.ਆਈ. ਤੁਲਸੀ ਗੈਬਾਰਡ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਦੌਰਾਨ, ਭਾਰਤ ਨੇ ਅਮਰੀਕਾ ਵਿਚ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੁਆਰਾ ਕੀਤੀਆਂ ਜਾ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦਾ ਮੁੱਦਾ ਚੁੱਕਿਆ। ਭਾਰਤ ਨੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਅਤੇ ਅਮਰੀਕੀ ਪ੍ਰਸ਼ਾਸਕ ਨੂੰ ਗੈਰ-ਕਾਨੂੰਨੀ ਸੰਗਠਨ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।