JALANDHAR WEATHER

ਅੰਤ੍ਰਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਧਾਮੀ ਦੇ ਘਰ ਹੁਸ਼ਿਆਰਪੁਰ ਪਹੁੰਚੇ

ਹੁਸ਼ਿਆਰਪੁਰ, 17 ਮਾਰਚ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ, ਰਘੂਜੀਤ ਸਿੰਘ ਵਿਰਕ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ, ਸੁਰਜੀਤ ਸਿੰਘ ਤੁਗਲਵਾਲ ਐਗਜ਼ੈਕਟਿਵ ਕਮੇਟੀ ਮੈਂਬਰ, ਰਵਿੰਦਰ ਸਿੰਘ ਖ਼ਾਲਸਾ, ਕੁਲਵੰਤ ਸਿੰਘ ਮੁੱਖ ਸਕੱਤਰ, ਪਰਮਜੀਤ ਸਿੰਘ ਅੱਜ ਸ਼ਾਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚੇ। ਉਕਤ ਵਫ਼ਦ ਵਲੋਂ ਐਡਵੋਕੇਟ ਧਾਮੀ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਵਫ਼ਦ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਅਤੇ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਬੇਨਤੀ ਕਰੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ