ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਤੇ ਪ੍ਰਧਾਨ ਮੰਤਰੀ ਮੋਦੀ ਗੁਰਦਵਾਰਾ ਰਕਾਬ ਗੰਜ ਸਾਹਿਬ ਹੋਏ ਨਤਮਸਤਕ

ਨਵੀਂ ਦਿੱਲੀ, 17 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਨਿਊਜ਼ੀਲੈਂਡ ਦੇ ਹਮਰੁਤਬਾ ਕ੍ਰਿਸਟੋਫਰ ਲਕਸਨ ਨੇ ਨਵੀਂ ਦਿੱਲੀ ਵਿਚ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਦਾ ਦੌਰਾ ਕੀਤਾ ਅਤੇ ਸਿੱਖ ਧਾਰਮਿਕ ਸਥਾਨ 'ਤੇ ਮੱਥਾ ਟੇਕਿਆ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਭਾਰਤ ਦੀ ਪੰਜ ਦਿਨਾਂ ਯਾਤਰਾ ਦੀ ਸ਼ੁਰੂਆਤ ਦੁਵੱਲੇ ਵਪਾਰ ਅਤੇ ਆਰਥਿਕ ਸੰਬੰਧਾਂ ਨੂੰ ਡੂੰਘਾ ਕਰਨ 'ਤੇ ਕੇਂਦ੍ਰਿਤ ਕਰਦਿਆਂ ਕੀਤੀ।