ਅਮਰੀਕੀ ਇੰਡੋ-ਪੈਸੀਫਿਕ ਕਮਾਂਡ ਦੇ ਕਮਾਂਡਰ, ਐਡਮਿਰਲ ਸੈਮੂਅਲ ਜੇ. ਪਾਪਾਰੋ ਨੇ ਸੀਡੀਐਸ ਜਨਰਲ ਅਨਿਲ ਚੌਹਾਨ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 17 ਮਾਰਚ - ਅਮਰੀਕੀ ਇੰਡੋ-ਪੈਸੀਫਿਕ ਕਮਾਂਡ ਦੇ ਕਮਾਂਡਰ ਐਡਮਿਰਲ ਸੈਮੂਅਲ ਜੇ. ਪਾਪਾਰੋ ਨੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨਾਲ ਮੁਲਾਕਾਤ ਕੀਤੀ। ਫੌਜੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਵਿੱਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਮੌਕਿਆਂ 'ਤੇ ਚਰਚਾ ਕੀਤੀ ਗਈ। ਦੋਵਾਂ ਆਗੂਆਂ ਨੇ ਉੱਭਰ ਰਹੀਆਂ ਸੁਰੱਖਿਆ ਚੁਣੌਤੀਆਂ ਦਾ ਹੱਲ ਕਰਨ ਅਤੇ ਰਣਨੀਤਕ ਸਸੰਬੰਧਾਂ ਨੂੰ ਡੂੰਘਾ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।