ਨੌਕਰੀ ਬਦਲੇ ਜ਼ਮੀਨ ਮਾਮਲਾ: ਈ.ਡੀ. ਨੇ ਲਾਲੂ ਪ੍ਰਸਾਦ ਯਾਦਵ ਨੂੰ ਜਾਰੀ ਕੀਤੇ ਸੰਮਨ

ਨਵੀਂ ਦਿੱਲੀ, 18 ਮਾਰਚ- ਨੌਕਰੀ ਲਈ ਜ਼ਮੀਨ ਦੇ ਮਾਮਲੇ ਵਿਚ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਹੁਣ ਈ.ਡੀ. ਨੇ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਈ.ਡੀ. ਨੇ ਲਾਲੂ ਯਾਦਵ ਨੂੰ 19 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। 76 ਸਾਲਾ ਲਾਲੂ ਪ੍ਰਸਾਦ ਯਾਦਵ ਨੂੰ ਪਟਨਾ ਸਥਿਤ ਈ.ਡੀ. ਦਫ਼ਤਰ ਵਿਚ ਪੇਸ਼ ਹੋਣਾ ਪਵੇਗਾ। ਈ.ਡੀ. ਨੇ ਲਾਲੂ ਯਾਦਵ ਦੇ ਪਰਿਵਾਰ ਦੇ ਕਈ ਹੋਰ ਮੈਂਬਰਾਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ, ਜਿਸ ਵਿਚ ਉਨ੍ਹਾਂ ਦੇ ਦੋ ਪੁੱਤਰ ਤੇਜ ਪ੍ਰਤਾਪ ਯਾਦਵ ਅਤੇ ਤੇਜਸਵੀ ਯਾਦਵ ਸ਼ਾਮਿਲ ਹਨ।