JALANDHAR WEATHER

ਇਜ਼ਰਾਈਲ ਨੇ ਗਾਜ਼ਾ ’ਚ ਮੁੜ ਕੀਤਾ ਹਮਲਾ, 200 ਤੋਂ ਵੱਧ ਦੀ ਮੌਤ

ਤੇਲ ਅਵੀਵ, 18 ਮਾਰਚ- ਇਜ਼ਰਾਈਲ ਨੇ ਗਾਜ਼ਾ ਵਿਚ ਫਿਰ ਤੋਂ ਹਮਲੇ ਸ਼ੁਰੂ ਕਰ ਦਿੱਤੇ ਹਨ। ਇਜ਼ਰਾਈਲ ਰੱਖਿਆ ਬਲਾਂ ਦੇ ਅਨੁਸਾਰ, ਹਵਾਈ ਸੈਨਾ ਨੇ ਗਾਜ਼ਾ ਵਿਚ ਹਮਾਸ ਦੇ ਠਿਕਾਣਿਆਂ ’ਤੇ ਹਵਾਈ ਹਮਲਾ ਕੀਤਾ ਹੈ। ਇਨ੍ਹਾਂ ਹਮਲਿਆਂ ਵਿਚ ਹੁਣ ਤੱਕ 232 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 300 ਤੋਂ ਵੱਧ ਜ਼ਖਮੀ ਹਨ। 19 ਜਨਵਰੀ ਨੂੰ ਇਜ਼ਰਾਈਲ-ਹਮਾਸ ਜੰਗਬੰਦੀ ਸ਼ੁਰੂ ਹੋਣ ਤੋਂ ਬਾਅਦ ਇਹ ਗਾਜ਼ਾ ਵਿਚ ਇਜ਼ਰਾਈਲ ਦਾ ਸਭ ਤੋਂ ਵੱਡਾ ਹਮਲਾ ਹੈ। ਇਜ਼ਰਾਈਲੀ ਫੌਜ ਦਾ ਕਹਿਣਾ ਹੈ ਕਿ ਉਹ ਹਮਲੇ ਦੀ ਯੋਜਨਾ ਬਣਾ ਰਹੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾ ਰਹੀ ਸੀ। ਇਜ਼ਰਾਈਲ ਨੇ ਪਿਛਲੇ ਦੋ ਹਫ਼ਤਿਆਂ ਤੋਂ ਗਾਜ਼ਾ ਨੂੰ ਭੋਜਨ, ਦਵਾਈ, ਬਾਲਣ ਅਤੇ ਹੋਰ ਸਪਲਾਈ ਦੇ ਪ੍ਰਵਾਹ ਨੂੰ ਰੋਕ ਦਿੱਤਾ ਹੈ ਅਤੇ ਹਮਾਸ ਤੋਂ ਜੰਗਬੰਦੀ ਸਮਝੌਤੇ ਵਿਚ ਬਦਲਾਅ ਸਵੀਕਾਰ ਕਰਨ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ