ਤਹਿਸੀਲ ਕੰਪਲੈਕਸ ਵਿਖੇ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ

ਖਰੜ, 18 ਮਾਰਚ (ਗੁਰਮੁਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਭਰ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਚ ਰਜਿਸਟਰੀਆਂ ਦੇ ਕੰਮਕਾਰ ਨੂੰ ਸੇਵਾ ਕੇਂਦਰਾਂ ਰਾਹੀਂ ਕਰਵਾਉਣ ਦੀ ਤਜਵੀਜ ਦਾ ਤਹਿਸੀਲ ਦਫ਼ਤਰਾਂ ਵਿਚ ਕੰਮ ਕਰਦੇ ਵਸੀਕਾ ਨਵੀਸ ਟਾਈਪਿਸਟ ਐਡਵੋਕੇਟ ਵਲੋਂ ਵਿਰੋਧ ਕਰਦੇ ਹੋਏ ਸਰਕਾਰ ਦੇ ਇਸ ਫ਼ੈਸਲੇ ਖਿਲਾਫ਼ ਤਹਿਸੀਲ ਕੰਪਲੈਕਸ ਖਰੜ ਵਿਖੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ।