JALANDHAR WEATHER

ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਅਰਦਾਸ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ ਤੇ ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਹ ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਅਹੁਦੇ ਤੋਂ ਫਾਰਗ ਕੀਤੇ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਤੋਂ ਇਲਾਵਾ ਬੀਬੀ ਜਗੀਰ ਕੌਰ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਗਗਨਦੀਪ ਸਿੰਘ ਬਰਨਾਲਾ, ਪਰਮਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਬਾਬਾ ਸਰਬਜੋਤ ਸਿੰਘ ਬੇਦੀ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਰਨੈਲ ਸਿੰਘ ਪੰਜੋਲੀ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਪਰਮਜੀਤ ਕੌਰ ਗੁਲਸ਼ਨ, ਗੁਰਿੰਦਰ ਸਿੰਘ ਗੋਗੀ, ਸਮੇਤ ਹੋਰ ਸੀਨੀਅਰ ਬਾਗੀ ਅਕਾਲੀ ਆਗੂ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਮੌਜੂਦ ਸਨ। ਅਰਦਾਸ ਉਪਰੰਤ ਰਸਮੀ ਤੌਰ ’ਤੇ ਵਿਰਾਸਤੀ ਮਾਰਗ ਤੋਂ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ