ਅਕਾਲੀ ਦਲ ਦੀ ਭਰਤੀ ਮੁਹਿੰਮ: ਸਭ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਕਟਵਾਈ ਪਰਚੀ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੇ ਜਾਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਬਾਹਰ ਪੰਜ ਮੈਂਬਰੀ ਕਮੇਟੀ ਵਲੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਰਸਮੀ ਤੌਰ ’ਤੇ ਸ਼ੁਰੂ ਕੀਤੀ ਗਈ ਅਤੇ ਸਭ ਤੋਂ ਪਹਿਲੀ ਮੈਂਬਰਸ਼ਿਪ ਪਰਚੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਟਵਾ ਕੇ ਮੈਂਬਰਸ਼ਿਪ ਪ੍ਰਾਪਤ ਕੀਤੀ।