ਭੁਪੇਸ਼ ਬਘੇਲ ਦੀ ਅਗਵਾਈ ਹੇਠ ਕਾਂਗਰਸ ਦੀ ਪੰਜਾਬ ਨਾਲ ਸੰਬੰਧਿਤ ਹੋਈ ਮਹੱਤਵਪੂਰਨ ਮੀਟਿੰਗ

ਨਵੀਂ ਦਿੱਲੀ, 18 ਮਾਰਚ- ਅੱਜ ਏ.ਆਈ.ਸੀ.ਸੀ. ਮੁੱਖ ਦਫ਼ਤਰ ਵਿਖੇ ਪੰਜਾਬ ਨਾਲ ਸੰਬੰਧਿਤ ਇਕ ਮਹੱਤਵਪੂਰਨ ਰਣਨੀਤਕ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਜਨਰਲ ਸਕੱਤਰ ਸ੍ਰੀ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਆਈ.ਐਨ.ਸੀ. ਅਤੇ ਸੀ.ਐਲ.ਪੀ. ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਸ਼ਾਮਿਲ ਹੋਏ।