ਜਥੇਦਾਰ ਗੜਗੱਜ ਨੇ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਦਿੱਤਾ ਚਾਹ ਦਾ ਸੱਦਾ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਭਰਤੀ ਸੰਬੰਧੀ ਨੀਯਤ ਪੰਜ ਮੈਂਬਰੀ ਕਮੇਟੀ ਨੂੰ ਵਿਚਾਰ ਵਟਾਂਦਰਾ ਕਰਨ ਅਤੇ ਚਾਹ ਲਈ ਅਕਾਲ ਤਖਤ ਸਕੱਤਰੇਤ ਵਿਖੇ ਪੁੱਜਣ ਲਈ ਸੱਦਾ ਦਿੱਤਾ ਗਿਆ ਹੈ। ਅਕਾਲ ਤਖਤ ਸਕੱਤਰੇਤ ਵਲੋਂ ਜਾਰੀ ਪੱਤਰ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਕਮੇਟੀ ਦੇ ਪੰਜ ਮੈਂਬਰ ਸਾਹਿਬਾਨ ਨੂੰ ਸੱਦਿਆ ਗਿਆ ਤੇ ਕਮੇਟੀ ਦੇ ਬਾਕੀ ਦੋ ਮੈਂਬਰ ਸਾਹਿਬਾਨ ਨੂੰ ਵੀ ਜਲਦ ਹੀ ਸੱਦਿਆ ਜਾਵੇਗਾ। ਇਹ ਸੱਦਾ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਸੰਤਾ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾ ਤੇ ਬੀਬੀ ਸਤਵੰਤ ਕੌਰ ਨੂੰ ਭੇਜਿਆ ਗਿਆ ਹੈ।