ਪਿੰਡ ਬੁਰਜ ਹਰੀ ਸਿੰਘ ਵਿਖੇ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਬੁਲਡੋਜ਼ਰ

ਰਾਏਕੋਟ, (ਲੁਧਿਆਣਾ), 18 ਮਾਰਚ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਨਸ਼ਾ ਸਮਗਲਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਲਾਕ ਰਾਏਕੋਟ ਤਹਿਤ ਪੈਂਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਇਕ ਕਥਿਤ ਨਸ਼ਾ ਸਮਗਲਰ ਦੇ ਘਰ ’ਤੇ ਬੁਲਡੋਜਰ ਦੀ ਕਾਰਵਾਈ ਕੀਤੀ ਗਈ, ਜਿਸ ਦੇ ਤਹਿਤ ਪੁਲਿਸ ਅਤੇ ਪ੍ਰਸ਼ਾਸਨ ਅਧਿਕਾਰੀਆਂ ਦੀ ਮੌਜੂਦਗੀ ਵਿਚ ਉਕਤ ਕਥਿਤ ਨਸ਼ਾ ਸਮਗਲਰ ਦਾ ਘਰ ਢਾਹ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕਥਿਤ ਨਸ਼ਾ ਸਮਗਲਰ ਅਮਰਜੀਤ ਸਿੰਘ ਉਰਫ਼ ਪੱਪਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਵੱਖ ਵੱਖ ਥਾਣਿਆਂ ਵਿਚ 26 ਮੁਕਦਮੇ ਦਰਜ ਹਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਅੰਕੁਰ ਗੁਪਤਾ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿਚ ਲੱਗੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।