JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਸੁਨੀਤਾ ਵਿਲੀਅਮਜ਼ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 18 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਸਾ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੂੰ ਪੱਤਰ ਲਿਖਿਆ ਹੈ। ਪੱਤਰ ਸਾਂਝਾ ਕਰਦੇ ਹੋਏ, ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਜਿਵੇਂ ਕਿ ਪੂਰੀ ਦੁਨੀਆ ਸੁਨੀਤਾ ਵਿਲੀਅਮਜ਼ ਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰ ਰਹੀ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਤਰ੍ਹਾਂ ਭਾਰਤ ਦੀ ਇਸ ਧੀ ਲਈ ਆਪਣੀ ਚਿੰਤਾ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਤੁਸੀਂ ਹਜ਼ਾਰਾਂ ਮੀਲ ਦੂਰ ਹੋ ਪਰ ਤੁਸੀਂ ਸਾਡੇ ਦਿਲਾਂ ਦੇ ਨੇੜੇ ਰਹਿੰਦੇ ਹੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ