ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਜਲਦ ਸੰਭਾਲਣਗੇ ਮੁੜ ਅਹੁਦਾ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਿਨ੍ਹਾਂ ਵਲੋਂ ਪਿਛਲੇ ਦਿਨੀਂ ਦਿੱਤਾ ਗਿਆ ਅਸਤੀਫਾ ਬੀਤੇ ਦਿਨ ਅੰਤ੍ਰਿੰਗ ਕਮੇਟੀ ਵਲੋਂ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ, ਵਲੋਂ ਆਉਂਦੇ ਇਕ-ਦੋ ਦਿਨਾਂ ਦੌਰਾਨ ਮੁੜ ਅਹੁਦਾ ਸੰਭਾਲਿਆ ਜਾਵੇਗਾ। ਇਥੇ ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਮੈਂਬਰਾਂ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਮਗਰੋਂ ਐਡਵੋਕੇਟ ਧਾਮੀ ਵਲੋਂ ਅੱਜ ਮੁੜ ਪ੍ਰਧਾਨ ਵਜੋਂ ਸੇਵਾਵਾਂ ਸੰਭਾਲਣ ਦਾ ਐਲਾਨ ਕੀਤਾ ਗਿਆ ਹੈ।