ਬਜਟ ਸੈਸ਼ਨ: ਅੱਜ ਕੇ.ਸੀ.ਵੇਣੂਗੋਪਾਲ ਕਰਨਗੇ ਲੋਕ ਲੇਖਾ ਕਮੇਟੀ ਦੀ ਰਿਪੋਰਟ ਪੇਸ਼

ਨਵੀਂ ਦਿੱਲੀ, 19 ਮਾਰਚ- ਲੋਕ ਲੇਖਾ ਕਮੇਟੀ ਦੀ ਰਿਪੋਰਟ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਛੇਵੇਂ ਦਿਨ ਅੱਜ ਲੋਕ ਸਭਾ ਵਿਚ ਪੇਸ਼ ਕੀਤੀ ਜਾਵੇਗੀ। ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਰਿਪੋਰਟ ਪੇਸ਼ ਕਰਨਗੇ। ਇਹ ਕਮੇਟੀ ਸਰਕਾਰੀ ਖਰਚਿਆਂ ਦੀ ਨਿਗਰਾਨੀ ਕਰਦੀ ਹੈ ਅਤੇ ਸਾਲਾਨਾ ਰਿਪੋਰਟਾਂ ਪੇਸ਼ ਕਰਦੀ ਹੈ। ਵਿੱਤ, ਖੇਤੀਬਾੜੀ, ਰਸਾਇਣ ਅਤੇ ਸਮਾਜਿਕ ਨਿਆਂ ਮੰਤਰਾਲਿਆਂ ਦੀਆਂ ਸਥਾਈ ਕਮੇਟੀਆਂ ਵੀ ਸਦਨ ਵਿਚ ਆਪਣੀਆਂ ਰਿਪੋਰਟਾਂ ਪੇਸ਼ ਕਰਨਗੀਆਂ। ਇਸ ਤੋਂ ਇਲਾਵਾ ਜਲ ਸ਼ਕਤੀ ਮੰਤਰਾਲੇ ਦੀਆਂ ਗ੍ਰਾਂਟ ਮੰਗਾਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਵੋਟਿੰਗ ਕੀਤੀ ਜਾਵੇਗੀ। ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਸੰਬੰਧੀ ਸੰਸਦ ਨੂੰ ਸੰਬੋਧਨ ਕੀਤਾ ਸੀ।