ਕੇਂਦਰ ਸਰਕਾਰ ਨਾਲ ਮੀਟਿੰਗ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਚੰਡੀਗੜ੍ਹ ਲਈ ਰਵਾਨਾ

ਢਾਬੀ ਗੁਜਰਾਂ, (ਪਟਿਆਲਾ), 19 ਮਾਰਚ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਨਾਲ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਅੱਜ ਰੱਖੀ ਗਈ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਐਂਬੂਲੈਂਸ ਰਾਹੀਂ ਅੱਜ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਅੱਜ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਵੱਖ-ਵੱਖ ਕਿਸਾਨ ਆਗੂ ਵੀ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਵਲੋਂ ਐਮ.ਐਸ.ਪੀ. ਗਰੰਟੀ ਕਾਨੂੰਨ ਲਾਗੂ ਕਰਨ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਸਿਰਫ਼ ਮੀਟਿੰਗਾਂ ਹੀ ਕਰ ਰਹੀ ਹੈ ਜਦੋਂ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਵਲੋਂ ਜਲਦ ਤੋਂ ਜਲਦ ਮੰਨ ਕੇ ਪੂਰਾ ਕਰਨਾ ਚਾਹੀਦਾ ਹੈ।