JALANDHAR WEATHER

ਬੇਅਦਬੀ ਕਰਨ ਵਾਲੇ ਨੂੰ ਗ੍ਰਿਫਤਾਰ ਕਰਵਾਉਣ ਲਈ ਨਿਹੰਗ ਸਿੰਘਾਂ ਵਲੋਂ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ਜਾਮ

ਗੋਲੂ ਕਾ ਮੋੜ, 19 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)-ਬੇਅਦਬੀ ਮਾਮਲੇ ਵਿਚ ਨਾਮਜ਼ਦ ਆਰੋਪੀ ਨੂੰ ਗ੍ਰਿਫਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਅਤੇ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਨਿਹੰਗ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ਉਤੇ ਗੋਲੂ ਕਾ ਮੋੜ ਜਾਮ ਕਰ ਦਿੱਤਾ ਗਿਆ। ਉੱਥੇ ਹੀ ਨਿਹੰਗ ਸਿੰਘਾਂ ਵਲੋਂ ਸੜਕ ਉਤੇ ਬੈਠ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ। ਭਾਵੇਂ ਮੌਕੇ ਉਤੇ ਪਹੁੰਚੇ ਡੀ.ਐਸ.ਪੀ. ਸਤਨਾਮ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਵਲੋਂ ਨਿਹੰਗ ਸਿੰਘਾਂ ਨੂੰ ਸਮਝਾ ਕੇ ਜਾਮ ਖੁੱਲ੍ਹਵਾਉਣ ਦੀ ਬੇਨਤੀ ਕੀਤੀ ਗਈ ਪਰ ਨਿਹੰਗ ਸਿੰਘ ਆਪਣੀਆਂ ਮੰਗਾਂ ਉੱਪਰ ਅੜੇ ਹੋਏ ਸਨ ਤੇ ਮੰਗਾਂ ਪੂਰੀਆਂ ਨਾ ਹੋਣ ਉਤੇ ਜਾਮ ਨਾ ਖੋਲ੍ਹਣ ਦੀ ਚਿਤਾਵਨੀ ਦੇ ਰਹੇ ਸਨ। ਪੱਤਰਕਾਰਾਂ ਨੂੰ ਨਿਹੰਗ ਸਿੰਘਾਂ ਨੇ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਪਿੰਡ ਕੁਤਬਗੜ੍ਹ ਭਟਾ ਵਿਖੇ ਜਦੋਂ ਪਿੰਡ ਵਾਸੀ ਵਲੋਂ ਬੇਅਦਬੀ ਕੀਤੀ ਗਈ ਸੀ, ਜਿਸ ਦੇ ਸਬੰਧ ਵਿਚ ਪੁਲਿਸ ਨੇ ਪਰਚਾ ਦਰਜ ਕਰ ਲਿਆ ਪਰ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਗ੍ਰਿਫਤਾਰ ਨਹੀਂ ਕਰ ਰਹੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ