ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੂੰ ਲਿਆ ਹਿਰਾਸਤ 'ਚ

ਖਨੌਰੀ, 19 ਮਾਰਚ-ਮੀਟਿੰਗ ਤੋਂ ਪਰਤ ਰਹੇ ਕਿਸਾਨ ਪੁਲਿਸ ਨੇ ਹਿਰਾਸਤ ਵਿਚ ਲੈ ਲਏ ਹਨ। ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ 'ਚ ਲੈ ਲਿਆ ਹੈ। ਦੱਸ ਦਈਏ ਕਿ ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਨੂੰ ਜਾ ਰਹੇ ਸਨ, ਇਸ ਦੌਰਾਨ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ।