ਸਰਵਣ ਸਿੰਘ ਪੰਧੇਰ ਨੂੰ ਲਿਆਂਦਾ ਗਿਆ ਬਹਾਦੁਰਗੜ੍ਹ

ਚੰਡੀਗੜ੍ਹ, 19 ਮਾਰਚ-ਅੱਜ ਹੋਈ ਕਿਸਾਨਾਂ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਕਿਸਾਨਾਂ ਨੂੰ ਰਸਤਾ ਖੋਲ੍ਹਣ ਦੀ ਅਪੀਲ ਕੀਤੀ। ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਸਤਾ ਖੋਲ੍ਹਣ ਲਈ ਕਿਹਾ। ਕਿਸਾਨਾਂ ਨੇ ਸਰਕਾਰ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਸਰਵਣ ਸਿੰਘ ਪੰਧੇਰ ਨੂੰ ਬਹਾਦੁਰਗੜ੍ਹ ਲਿਆਂਦਾ ਗਿਆ ਹੈ। ਪੰਜਾਬ ਸਰਕਾਰ ਵਲੋਂ ਇਕ ਰਸਤਾ ਖੋਲ੍ਹਣ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਜਿਸ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ।