JALANDHAR WEATHER

ਅਰਜਨ ਐਵਾਰਡੀ ਸੱਜਣ ਸਿੰਘ ਚੀਮਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਕਪੂਰਥਲਾ, 19 ਮਾਰਚ (ਅਮਰਜੀਤ ਕੋਮਲ)-ਨਗਰ ਸੁਧਾਰ ਟਰੱਸਟ ਵਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਪਾਰਦਰਸ਼ੀ ਤੇ ਸਰਲ ਢੰਗ ਨਾਲ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿਸ 'ਤੇ ਲੋਕ ਸਿੱਧਾ ਸੰਪਰਕ ਕਰ ਸਕਣਗੇ। ਇਹ ਗੱਲ ਸੱਜਣ ਸਿੰਘ ਚੀਮਾ ਅਰਜਨ ਐਵਾਰਡੀ ਨੇ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਕੌਮੀ ਜਥੇਬੰਦਕ ਸਕੱਤਰ ਸੰਦੀਪ ਪਾਠਕ, 'ਆਪ' ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਟਰੱਸਟ ਦੇ ਚੇਅਰਮੈਨ ਵਜੋਂ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਮੈਂ ਉਸਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਲੋਕ ਹਿੱਤਾਂ ਲਈ ਕੰਮ ਕਰਾਂਗਾ। ਉਨ੍ਹਾਂ ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਸੂਬਾਈ ਚੇਅਰਮੈਨ ਹਰਮਿੰਦਰ ਸਿੰਘ ਬਖ਼ਸ਼ੀ, ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤ ਸਕਲਾਨੀ, ਬਾਸਕਟਬਾਲ ਕੋਚ ਭੁਪਿੰਦਰ ਸਿੰਘ ਪੂਨੀਆਂ, ਸਤੀਸ਼ ਕੁਮਾਰ ਸੇਵਾ-ਮੁਕਤ ਡਿਪਟੀ ਡਾਇਰੈਕਟਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਹਲਕਿਆਂ ਨਾਲ ਸਬੰਧਿਤ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ