ਸਰਵਣ ਸਿੰਘ ਪੰਧੇਰ, ਡੱਲੇਵਾਲ ਸਮੇਤ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈਣ ਦੀ ਰਾਕੇਸ਼ ਟਿਕੈਟ ਵਲੋਂ ਨਿਖੇਧੀ

ਚੰਡੀਗੜ੍ਹ, 19 ਮਾਰਚ-ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਦਿਲਬਾਗ ਸਿੰਘ ਗਿੱਲ ਤੇ ਹੋਰ ਕਿਸਾਨ ਆਗੂਆਂ ਨੂੰ ਪੁਲਿਸ ਹਿਰਾਸਤ ਵਿਚ ਲਏ ਜਾਣ ਦੀ ਕਿਸਾਨ ਆਗੂ ਰਾਕੇਸ਼ ਟਿਕੈਟ ਨੇ ਨਿਖੇਧੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ ਐਸ. ਕੇ. ਐਮ. ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਹਿਰਾਸਤ ਵਿਚ ਲੈਣ ਨੂੰ ਗਲਤ ਵਤੀਰਾ ਕਿਹਾ ਹੈ।