ਐਮ. ਪੀ. ਡਾ. ਅਮਰ ਸਿੰਘ ਵਲੋਂ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਨਿੰਦਾ

ਗੁਰੂਸਰ ਸੁਧਾਰ,19 ਮਾਰਚ (ਜਗਪਾਲ ਸਿੰਘ ਸਿਵੀਆਂ)-ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਜਬਰੀ ਹਿਰਾਸਤ ਲੈਣ ਅਤੇ ਖਨੌਰੀ ਤੇ ਸ਼ੰਭੂ ਮੋਰਚੇ ਤੋਂ ਪੰਜਾਬ ਦੇ ਕਿਸਾਨਾਂ ਨੂੰ ਜਬਰੀ ਹਟਾਉਣ ਸੰਬੰਧੀ ਪੁਲਿਸ ਕਾਰਵਾਈ ਦੀ ਸਖਤ ਨਿੰਦਾ ਕੀਤੀ ਹੈ।