JALANDHAR WEATHER

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ : ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਪੰਜਾਬ, ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਜਿਸ ਤਰ੍ਹਾਂ ਗੱਲਬਾਤ ਕਰਕੇ ਆ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ ਤੇ ਧਰਨਾਕਾਰੀ ਕਿਸਾਨਾਂ ਖ਼ਿਲਾਫ਼ ਵੱਡਾ ਐਕਸ਼ਨ ਕਰਕੇ ਉਨ੍ਹਾਂ ਦੇ ਧਰਨਿਆਂ ਨੂੰ ਪੁੱਟਿਆ ਗਿਆ ਹੈ, ਇਹ ਸਭ ਜੋ ਪੰਜਾਬ ਵਿਚ ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਹੈ, ਉਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਧਰਨਿਆਂ ਵਿਚੋਂ ਨਿਕਲੀ ਸਰਕਾਰ ਹੀ ਅੱਜ ਜ਼ਮਹੂਰੀ ਕਦਰਾਂ ਕੀਮਤਾਂ ਨੂੰ ਦਬਾਉਣ ਉੱਤੇ ਤੁਲੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ