JALANDHAR WEATHER

ਕਿਸਾਨਾਂ ਦੀ ਬੈਰੀਕੇਡਿੰਗ ਹਟਾਉਣ ਪੁੱਜੀ ਹਰਿਆਣਾ ਪੁਲਿਸ

ਸ਼ੰਭੂ, 20 ਮਾਰਚ- ਪੰਜਾਬ ਪੁਲਿਸ ਨੇ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ, ਜੋ 13 ਮਹੀਨਿਆਂ ਤੋਂ ਬੰਦ ਸਨ, ’ਤੇ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਇੱਥੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਦੁਆਰਾ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਹਿਰਾਸਤ ਵਿਚ ਲਏ ਗਏ ਸਾਰੇ ਕਿਸਾਨ ਭੁੱਖ ਹੜਤਾਲ ’ਤੇ ਚਲੇ ਗਏ ਹਨ। ਪੰਜਾਬ ਸ਼ੰਭੂ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਕਿਉਂਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੀ ਆਵਾਜਾਈ ਨੂੰ ਰੋਕਣ ਲਈ ਸਰਹੱਦ ’ਤੇ ਲਗਾਏ ਗਏ ਕੰਕਰੀਟ ਬੈਰੀਕੇਡ ਹਟਾ ਦਿੱਤੇ ਹਨ ਜਿੱਥੋਂ ਉਹ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ’ਤੇ ਬੈਠੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ