JALANDHAR WEATHER

ਪੰਜਾਬ ਸਰਕਾਰ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਕਰੇ ਰਿਹਾਅ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 20 ਮਾਰਚ- ਬੀਤੀ ਰਾਜ ਪੁਲਿਸ ਵਲੋਂ ਸ਼ੰਭੂ ਤੇ ਖਨੌਰੀ ਸਰਹੱਦ ਵਿਖੇ ਕੀਤੀ ਗਈ ਕਾਰਵਾਈ ਦਾ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪੰਜ ਮਿੰਟ ਵਿਚ ਐਮ.ਐਸ.ਪੀ. ਦੇਣ ਦਾ ਵਾਅਦਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਅੱਜ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ। ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਜਬਰੀ ਤਸ਼ੱਦਦ ਕਰਕੇ ਚੁੱਕਣ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ