JALANDHAR WEATHER

ਪੰਜਾਬੀਆਂ ਦੀ ਪਛਾਣ ਧੋਖਾ ਨਹੀਂ, ਬਲਕਿ ਅਸਲੀਅਤ ਨਾਲ ਹੈ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 20 ਮਾਰਚ- ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੁਝ ਘੰਟੇ ਪਹਿਲਾਂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ, ਜੋ ਕਿ ਪੰਜਾਬ ਸਰਕਾਰ ਦੇ ਸੱਦੇ ’ਤੇ ਮੀਟਿੰਗ ਲਈ ਚੰਡੀਗੜ੍ਹ ਗਏ ਸਨ, ਨਾਲ ਕੀਤਾ ਗਿਆ ਵਤੀਰਾ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਹੀ ਕਿਹਾ ਹੈ ਕਿ ‘ਆਪ’ ਤੇ ਭਾਜਪਾ ਆਪਸ ਵਿਚ ਰਲੇ ਹੋਏ ਹਨ। ਉਨ੍ਹਾਂ ਘਰ ਬੁਲਾ ਕੇ ਆਗੂਆਂ ਨੂੰ ਡਿਟੇਨ ਕਰ ਲਿਆ। ਉਨ੍ਹਾਂ ਕਿਹਾ ਕਿ ਮੈਂ ਵਿਰੋਧੀ ਧਿਰ ਦਾ ਨੇਤਾ ਹੋਣ ਦੇ ਨਾਤੇ ਇਸ ਕਾਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਦੀ ਪਛਾਣ ਧੋਖੇਬਾਜ਼ੀ ਨਹੀਂ ਹੈ ਬਲਕਿ ਅਸਲੀਅਤ ਨਾਲ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਭਾਜਪਾ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ, ਜੋ ਕਿ ਅੱਜ ਸਾਬਿਤ ਹੋ ਗਿਆ ਹੈ। ‘ਆਪ’ ਸਰਕਾਰ ਨੇ ਹਮੇਸ਼ਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਤਕੜੇ ਹੋ ਕੇ ਇਕੱਠ ਦਾ ਸਬੂਤ ਦਿਓ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ