ਕਿਸਾਨਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਮੈਂ ਕਰਦਾ ਹਾਂ ਸਖ਼ਤ ਨਿੰਦਾ- ਰਾਜਾ ਵੜਿੰਗ


ਨਵੀਂ ਦਿੱਲੀ, 20 ਮਾਰਚ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ-ਹਰਿਆਣਾ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਅਤੇ ਹੋਰ ਮੁੱਦਿਆਂ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਗੱਲ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ ਹਨ, ਮੈਂ ਇਸ ਦੀ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ ਜੋ ਕਹਿੰਦੀਆਂ ਸਨ ਕਿ ਅਸੀਂ ਕਿਸਾਨਾਂ ਦੇ ਸ਼ੁਭਚਿੰਤਕ ਹਾਂ। ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ (ਕਿਸਾਨਾਂ) ਨੂੰ ਕੁੱਟਣ ਦਾ ਕੰਮ ਕੀਤਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ।