ਇਹ ਕਿਸਾਨਾਂ ਦੀ ਨਹੀਂ ਸਗੋਂ ਅਖੌਤੀ ਕਿਸਾਨ ਲੀਡਰਾਂ ਦੀ ਸੀ ਲੜਾਈ- ਸੁਨੀਲ ਜਾਖੜ

ਚੰਡੀਗੜ੍ਹ, 20 ਮਾਰਚ (ਸੰਦੀਪ)- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਵਿਰੁੱਧ ਉਕਸਾਇਆ ਤੇ ਚੋਣਾਂ ਵਿਚ ਇਨ੍ਹਾਂ ਦਾ ਇਸਤੇਮਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸਾਨਾਂ ਦੀ ਨਹੀਂ, ਸਗੋਂ ਅਖੌਤੀ ਕਿਸਾਨ ਲੀਡਰਾਂ ਦੀ ਲੜਾਈ ਸੀ। ਉਨ੍ਹਾਂ ਕਿਹਾ ਕਿ ਇਹ ਮੋਰਚਾ ਸਰਕਾਰ ਨੇ ਹੀ ਲਗਵਾਇਆ ਸੀ ਤੇ ਹੁਣ ਸਰਕਾਰ ਨੇ ਹੀ ਹਟਵਾਇਆ ਹੈ। ਉਨ੍ਹਾਂ ਅੱਗੇ ਕਿਹਾ ਅੱਜ ਜਦੋਂ ਲੁਧਿਆਣਾ ਪੱਛਮੀ ਦੀ ਉਪ ਚੋਣ ਆ ਗਈ ਤਾਂ ਸੂਬਾ ਸਰਕਾਰ ਨੂੰ ਸਨਅਤ ਦੀ ਫਿਕਰ ਪਈ, ਪਹਿਲਾਂ ਅੱਜ ਤੱਕ ਕਿਸੇ ਨੇ ਵੀ ਸਨਅਤਕਾਰਾਂ ਨੂੰ ਨਹੀਂ ਪੁੱਛਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਵਿਰੁੱਧ ਮਾਹੌਲ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਕਿਸਾਨਾਂ ਦੀ ਵਰਤੋਂ ਕੀਤੀ ਤੇ ਅਖੌਤੀ ਕਿਸਾਨ ਲੀਡਰਾਂ ਨੇ ਆਮ ਕਿਸਾਨਾਂ ਦੀ ਵਰਤੋਂ ਕਰ ਉਨ੍ਹਾਂ ਨੂੰ ਭੜਕਾਇਆ।