JALANDHAR WEATHER

ਚੰਡੀਗੜ੍ਹ-ਬਠਿੰਡਾ ਮੁੱਖ ਸੜਕ ਰੋਕ ਕੇ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਭਵਾਨੀਗੜ੍ਹ, (ਸੰਗਰੂਰ) 20 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੀ ਚੰਡੀਗੜ੍ਹ-ਬਠਿੰਡਾ ਮੁੱਖ ਸੜਕ ਰੋਕ ਕੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਦਿਆਂ ਬੱਸਾਂ ਵਿਚ ਬਿਠਾ ਕੇ ਲੈ ਗਏ। ਪੁਲਿਸ ਵਲੋਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ’ਤੇ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਰੋਸ ਵਜੋਂ ਧਰਨਾ ਦਿੱਤਾ ਜਾ ਰਿਹਾ ਸੀ, ਇਸ ਦੌਰਾਨ ਭਾਰੀ ਫੋਰਸ ਨਾਲ ਪਹੁੰਚੇ ਡੀ.ਐਸ.ਪੀ. ਰਾਹੁਲ ਕੌਸ਼ਲ ਅਤੇ ਥਾਣਾ ਮੁਖੀ ਗੁਰਨਾਮ ਸਿੰਘ ਘੁੰਮਣ ਨੇ ਆਉਂਦਿਆਂ ਹੀ ਕਿਸਾਨਾਂ ਨੂੰ ਸੜਕ ਖ਼ਾਲੀ ਕਰਨ ਦਾ ਆਦੇਸ਼ ਦਿੰਦਿਆਂ ਗ੍ਰਿਫ਼ਤਾਰੀ ਦੇਣ ਜਾਂ ਇਥੋਂ ਚਲੇ ਜਾਣ ਲਈ ਕਿਹਾ ਤਾਂ ਕਿਸਾਨਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਲਿਸ ਵਲੋਂ ਲਿਆਂਦੀਆਂ ਬੱਸਾਂ ਵਿਚ ਬੈਠ ਕੇ ਗ੍ਰਿਫ਼ਤਾਰੀਆਂ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ