JALANDHAR WEATHER

ਦੇਰ ਰਾਤ ਹਿਰਾਸਤ ਵਿਚ ਲਏ ਕਿਸਾਨ ਆਗੂ

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)- ਬੀਤੇ ਕੱਲ੍ਹ ਸੰਭੂ ਅਤੇ ਖਨੌਰੀ ਬਾਰਡਰਾਂ ’ਤੇ ਪੁਲਿਸ ਦੀ ਕਾਰਵਾਈ ਉਪਰੰਤ ਪੁਲਿਸ ਵਲੋਂ ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡਾਂ ਦੇ ਸਰਗਰਮ ਕਿਸਾਨ ਆਗੂਆਂ ਬੀ. ਕੇ. ਯੂ. (ਸਿੱਧੂਪੁਰ) ਦੇ ਜ਼ਿਲ੍ਹਾ ਸਰਪ੍ਰਸਤ ਪ੍ਰਗਟ ਸਿੰਘ ਰੋਲੂਮਾਜਰਾ , ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਢਿੱਲੋਂ ਭੋਜੇ ਮਾਜਰਾ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਭੋਜੇਮਾਜਰਾ ਨੂੰ ਬੀਤੀ ਰਾਤ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਦੀ ਕਿਸਾਨ ਆਗੂਆਂ ਦੇ ਘਰਾਂ ਵਿਚ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਅਨੇਕਾਂ ਆਗੂ ਘਰਾਂ ’ਚੋਂ ਰੂਪੋਸ਼ ਹੋ ਗਏ ਹਨ। ਸ੍ਰੀ ਚਮਕੌਰ ਸਾਹਿਬ ਥਾਣੇ ’ਚ ਬਿਠਾਏ ਉਪਰੋਕਤ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦਾ ਘਾਣ ਹੈ। ਹੁਣ ਘਰਾਂ ਵਿਚ ਬੈਠੇ ਕਿਸਾਨਾਂ ਨੂੰ ਫੜਨਾ ਸਰਕਾਰਾਂ ਦੇ ਕਿਸਾਨੀ ਮੰਗਾਂ ਸੰਬੰਧੀ ਗੰਭੀਰਤਾ ਨੂੰ ਦਰਸਾਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ