JALANDHAR WEATHER

ਸੁਨਾਮ ਵਿਖੇ 6 ਅਪ੍ਰੈਲ ਦੇ ਰੋਸ ਧਰਨੇ ਨੂੰ ਲੈ ਕੇ ਹੋਰ ਜਥੇਬੰਦੀਆਂ ਵੀ ਹੋਈਆਂ ਸਰਗਰਮ

ਐਸ.ਏ.ਐਸ.ਨਗਰ, 20 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਜਨਰਲ ਕੈਟਾਗਿਰੀਜ ਵੈਲਫੇਅਰ ਫ਼ੈਡਰੇਸ਼ਨ ਪੰਜਾਬ (ਰਜਿ.) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਦੀ ਰਿਹਾਇਸ਼ ਮੂਹਰੇ ਸੁਨਾਮ ਵਿਖੇ 6 ਅਪ੍ਰੈਲ ਨੂੰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਨੂੰ ਲੈ ਕੇ ਹੋਰ ਜੱਥੇਬੰਦੀਆਂ ਨੇ ਵੀ ਇਸ ਦੇ ਸਮਰਥਨ ਵਿਚ ਹੁੰਗਾਰਾ ਭਰਿਆ ਹੈ। ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਿਰੀਜ਼ ਪੰਜਾਬ ਦੇ ਚੀਫ਼ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਤੇ ਹੋਰਨਾਂ ਨੇ ਇਸ ਧਰਨੇ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਬਹੁਤ ਵਾਰ ਕਹਿਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਜਨਰਲ ਕੈਟਾਗਿਰੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਨਹੀਂ ਕਰ ਰਹੀ, ਜਿਸ ਤੋਂ ਸਰਕਾਰ ਦੀ ਨੀਅਤ ਸਾਫ ਨਜ਼ਰ ਆਉਂਦੀ ਹੈ ਕਿ ਉਹ ਜਨਰਲ ਵਰਗ ਨੂੰ ਇਨਸਾਫ ਦੇ ਕੇ ਰਾਜੀ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ