ਗੈਰ ਗੰਭੀਰ ਸਿਆਸਤਦਾਨਾਂ ਦੇ ਹੱਥਾਂ ’ਚ ਆ ਗਈ ਹੈ ਸਿਆਸਤ- ਡਾ. ਅਮਰ ਸਿੰਘ

ਨਵੀਂ ਦਿੱਲੀ, 20 ਮਾਰਚ- ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ’ਤੇ, ਕਾਂਗਰਸ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ‘ਆਪ’ ਭਾਜਪਾ-ਆਰ.ਐਸ.ਐਸ. ਦੀ ਬੀ-ਟੀਮ ਹੈ। ਉਹ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰ ਰਹੇ ਹਨ... ਅਸਲੀਅਤ ਵਿਚ, ਹਰਿਆਣਾ ਪੁਲਿਸ ਨੇ ਦੋਵਾਂ ਸਰਹੱਦਾਂ ’ਤੇ ਸੜਕਾਂ ਬੰਦ ਕਰ ਦਿੱਤੀਆਂ। ਇਹ ਤਿੰਨੋਂ ਸਰਕਾਰਾਂ (ਹਰਿਆਣਾ, ਪੰਜਾਬ ਅਤੇ ਦਿੱਲੀ) ਦਾ ਇਕ ਤਾਲਮੇਲ ਵਾਲਾ ਯਤਨ ਸੀ... ਜਦੋਂ ਤੋਂ ਭਾਜਪਾ ਨੇ ਦਿੱਲੀ ਵਿਚ ਸਰਕਾਰ ਬਣਾਈ ਹੈ, ਅਰਵਿੰਦ ਕੇਜਰੀਵਾਲ ਨੇ ਪੰਜਾਬ ’ਤੇ ਕਬਜ਼ਾ ਕਰ ਲਿਆ ਹੈ... ਪੰਜਾਬ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਕੇਜਰੀਵਾਲ ਦੀ ਕਾਨੂੰਨੀ ਸਥਿਤੀ ਕੀ ਹੈ? ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦੇ ਵਿਰੁੱਧ ਸਟੈਂਡ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸੱਤਾ ਗੈਰ-ਗੰਭੀਰ ਸਿਆਸਤਦਾਨਾਂ ਅਤੇ ਮੌਕਾਪ੍ਰਸਤਾਂ ਦੇ ਹੱਥਾਂ ਵਿਚ ਆ ਗਈ ਹੈ।